#ShromaniAkaliDal party update
Shiromani Akali Dal ਨੇ ਪਾਰਟੀ ਵਿੱਚ ਨਵਾਂ ਵਿਸਥਾਰ ਕਰਦਿਆਂ 20 ਪਾਰਟੀ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕਈ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ।
ਪਾਰਟੀ ਦੇ ਮੁੱਖ ਬੁਲਾਰੇ ਵਜੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਬਣੀ ਇਹ ਨਵੀਂ ਟੀਮ ਟੀਵੀ ਡੀਬੇਟਾਂ ਅਤੇ ਮੀਡੀਆ ਪਲੇਟਫਾਰਮਾਂ ‘ਤੇ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਰੱਖੇਗੀ।
ਪਾਰਟੀ ਨੇ ਕਿਹਾ ਕਿ ਇਹ ਨਵੀਂ ਟੀਮ ਮੀਡੀਆ ਵਿੱਚ ਪਾਰਟੀ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਬਣਾਈ ਗਈ ਹੈ।



Source link